Notice Regarding Clearance of Dues   Click here       Notice Regarding Remedial Classes for students appearing in Reappear Examination   Click here       Athletics Meet 2023-2024   Click here      
logo logo logo
Established vide Punjab Govt. Act No. 6 of 2015 and is recognized by UGC under Section 2(F) of UGC Act, 1956. (ISO 9001:2015)

Events at Sant Baba Bhag Singh University

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੀ ਫੁੱਟਬਾਲ ਟੀਮ ਵੱਲੋਂ ਪਿੰਡ ਸਰਾਭਾ ਜਿਲ੍ਹਾ ਲੁਧਿਆਣਾ ਵਿਖੇ ਸੰਪੰਨ ਹੋਏ ਸ਼ਹੀਦ ਕਰਤਾਰ ਸਿੰਘ ਸਰਾਭਾ ਫੁਟਬਾਲ ਕੱਪ ਵਿੱਚ ਬਿਹਤਰੀਨ ਪ੍ਰਦਰਸ਼ਨ
ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੀ ਫੁੱਟਬਾਲ ਟੀਮ ਵੱਲੋਂ ਪਿੰਡ ਸਰਾਭਾ ਜਿਲ੍ਹਾ ਲੁਧਿਆਣਾ ਵਿਖੇ ਸੰਪੰਨ ਹੋਏ ਸ਼ਹੀਦ ਕਰਤਾਰ ਸਿੰਘ ਸਰਾਭਾ ਫੁਟਬਾਲ ਕੱਪ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਫਾਈਨਲ ਮੁਕਾਬਲੇ ਵਿੱਚ ਆਦਮਪੁਰ ਫੁੱਟਬਾਲ ਕਲੱਬ ਨੂੰ 2-0 ਨਾਲ ਪਛਾੜਦੇ ਹੋਏ ਫਾਈਨਲ ਮੁਕਾਬਲਾ ਜਿੱਤਿਆ ਅਤੇ ਇਨਾਮੀ ਰਾਸ਼ੀ 181500 ਰੁਪਏ ਆਪਣੇ ਨਾਮ ਕੀਤੀ। ਯੂਨੀਵਰਸਿਟੀ ਦੇ ਖਿਡਾਰੀ ਮੁਹੰਮਦ ਰਸ਼ੀਦ ਨੂੰ ਟੂਰਨਾਮੈਂਟ ਦਾ ਬਿਹਤਰੀਨ ਖਿਡਾਰੀ ਵੀ ਐਲਾਨਿਆ ਗਿਆ ਅਤੇ ਉਸ ਨੂੰ ਹੀਰੋ ਮੋਟਰਸਾਈਕਲ ਨਾਲ ਸਨਮਾਨਿਤ ਕੀਤਾ ਗਿਆ। ਯੂਨੀਵਰਸਿਟੀ ਦੀ ਫੁੱਟਬਾਲ ਟੀਮ ਦੇ ਯੂਨੀਵਰਸਿਟੀ ਵਾਪਸ ਪਰਤਣ ਤੇ ਨਿੱਘਾ ਸਵਾਗਤ ਕੀਤਾ ਗਿਆ।
ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦਾ ਸ. ਜਤਿੰਦਰ ਜੇ. ਮਿਨਹਾਸ ਦੁਆਰਾ ਦੌਰਾ
ਉੱਘੇ ਸਮਾਜ-ਸੇਵੀ, ਐਨ.ਆਰ.ਆਈ. ਸ. ਜਤਿੰਦਰ ਜੇ. ਮਿਨਹਾਸ ਨੇ ਵੱਖ-ਵੱਖ ਵਿਭਾਗਾਂ ਨਾਲ ਵਿਚਾਰ ਵਟਾਂਦਰਾ ਕਰਨ ਲਈ ਅੱਜ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦਾ ਦੌਰਾ ਕੀਤਾ। ਯੂਨੀਵਰਸਿਟੀ ਪਹੁੰਚਣ ‘ਤੇ ਉਹਨਾਂ ਦਾ ਸ. ਹਰਦਮਨ ਸਿੰਘ ਮਿਨਹਾਸ, ਸਕੱਤਰ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਚੈਰੀਟੇਬਲ ਸੁਸਾਇਟੀ, ਡਾ. ਧਰਮਜੀਤ ਸਿੰਘ ਪਰਮਾਰ, ਵਾਈਸ ਚਾਂਸਲਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਅਤੇ ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਫੁੱਲਾਂ ਦਾ ਗੁਲਦੱਸਤਾ ਭੇਂਟ ਕਰਕੇ ਨਿੱਘਾ ਸਵਾਗਤ ਕੀਤਾ। ਉਹਨਾਂ ਦੀ ਫੇਰੀ ਦੇ ਸਬੰਧ ਵਿੱਚ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਅ, ਜਿਸ ਵਿੱਚ ਸੰਤ ਸਰਵਣ ਸਿੰਘ ਜੀ, ਚਾਂਸਲਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਅਤੇ ਸੰਤ ਮਨਮੋਹਨ ਸਿੰਘ ਜੀ, ਵਾਈਸ ਪ੍ਰੈਜ਼ੀਡੈਂਟ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।